ਪ੍ਰੋਫੈਸਰ ਸੀ ਬੀ ਸ਼ਰਮਾ ਦੀ ਰਸਮ ਪਗੜੀ 6 ਦਸੰਬਰ ਨੂੰ
ਬੱਸੀ ਪਠਾਣਾ (ਉਦੇ) ਸ਼੍ਰੀ ਰਾਮ ਲੀਲਾ ਕਮੇਟੀ ਦੇ ਸੀਨੀਅਰ ਮੈਂਬਰ ਸਤਿਕਾਰਯੋਗ ਪ੍ਰੋਫ਼ੈਸਰ ਸੀ ਬੀ ਸ਼ਰਮਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਦਿਨ ਐਤਵਾਰ ਨੂੰ ਪ੍ਰਭੂ ਚਰਨਾਂ ਵਿੱਚ ਜਾ ਵਿਲੀਨ ਹੋ ਗਏ ਸਨ। ਉਨ੍ਹਾਂ ਦੀ ਆਤਮਿਕ ਦੀ ਸ਼ਾਂਤੀ ਲਈ ਰੱਖੇ ਗਏ ਗਰੁੜ ਪੁਰਾਣ ਪਾਠ ਦਾ ਭੋਗ ਅਤੇ ਰਸਮ ਪਗੜੀ 6 ਦਸੰਬਰ ਦਿਨ ਬੁੱਧਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸੰਤ ਸ਼੍ਰੀ ਨਾਮਦੇਵ ਮੰਦਰ ਵਿਖੇ ਹੋਵੇਗੀ।