ਸ਼ਹੀਦਾ ਦੀ ਮਹਾਨ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸੇਵਾ ‘ਚ ਸਾਨੂੰ ਸਾਰਿਆ ਨੂੰ ਆਪਣਾ-ਆਪਣਾ ਯੋਗਦਾਨ ਪਾਉਣਾ ਚਾਹੀਦਾ- ਬੀਬੀ ਨਾਗਰਾ
ਬੀਬੀ ਨਾਗਰਾ ਦੀ ਅਗਵਾਈ ਹੇਠ ਕਾਂਗਰਸੀ ਆਗੂਆ ਤੇ ਸੰਗਤ ਨੇ ਕੀਤੀ ਸਫਾਈ:
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਬੰਸਦਾਨੀ ਪਿਤਾ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਵਾਲੀ ਮਹਾਨ ਸ਼ਹੀਦਾਂ ਦੀ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਹੋਰ ਸੰਗਤ ਨਾਲ ਸ਼ਹੀਦੀ ਸਭਾ ਦੇ ਸਬੰਧ ਵਿੱਚ ਲਗਾਤਾਰ ਦੂਜੇ ਦਿਨ ਸਫਾਈ ਦੀ ਸੇਵਾ ਕੀਤੀ ਗਈ ਜਿਸ ਦੌਰਾਨ ਉਨਾਂ ਜੋਤੀ ਸਰੂਪ ਲਾਇਟਾ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੇ ਬੂਤ ਦੀ ਸਫਾਈ ਕੀਤੀ ਗਈ।
ਇਸ ਮੌਕੇ ਬੀਬੀ ਨਾਗਰਾ ਨੇ ਕਿਹਾ ਉਨਾਂ ਵੱਲੋਂ ਇਲਾਕੇ ਦੇ ਲੋਕਾ ਜਿਸ ਵਿੱਚ ਪਿੰਡ ਦੇ ਸਰਪੰਚ,ਪੰਚ,ਕੌਂਸਲਰ ਤੇ ਹੋਰ ਸੰਗਤ ਨੂੰ ਨਾਲ ਲੈ ਕੇ ਅੱਜ ਸਫਾਈ ਦੀ ਸ਼ੁਰੂਆਤ ਕਰਦਿਆਂ ਭੈਰੋਪੁਰ ਬਾਈਪਾਸ ਤੇ ਗੁਰੂਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ,ਖੰਡਾ ਚੌਕ ਦੇ ਨਾਲ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਫਾਈ ਕੀਤੀ ਗਈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦਾ ਦਾ ਮਹਾਨ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜਿੱਥੇ ਦੂਰ-ਦੂਰ ਤੋ ਸੰਗਤ ਨਤਮਸਤਕ ਹੋਣ ਲਈ ਆਉਂਦੀ ਉਸ ਦੀ ਸੇਵਾ ਵਿੱਚ ਸਾਨੂੰ ਸਾਰਿਆ ਨੂੰ ਆਪਣਾ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਦੌਰਾਨ ਉਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੋ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਵਿਸ਼ੇਸ਼ ਪ੍ਰਬੰਧ ਨਹੀ ਕੀਤੇ ਗਏ ਹਨ ਤੇ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੇ ਸਾਰੇ ਰਸਤਿਆ ਦਾ ਬੁਰਾ ਹਾਲ ਹੈ।ਉਨਾ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਨਾ ਨੂੰ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਾਰੇ ਜਾਣੂ ਹੋਣਾ ਚਾਹੀਦਾ ਹੈ ਅਤੇ ਸੇਵਾ ਵਿੱਚ ਆਪਣਾ-ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।ਬੀਬੀ ਨਾਗਰਾ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਫਾਈ ਤੇ ਪਾਲਿਸ ਕੀਤੀ ਗਈ ਤੇ ਇਸ ਦੇ ਨਾਲ ਖੰਡਾ ਚੌਕ ਤੇ ਭੈਰੋਪੁਰ ਬਾਈਪਾਸ ਚੌਕ ਵਿਖੇ ਫੁੱਲਾ ਦੇ ਬੂਟੇ ਲਗਾਉਣ ਦੇ ਨਾਲ-ਨਾਲ ਭੈਰੋਪੁਰ ਬਾਈਪਾਸ ਤੋਂ ਲੈ ਕੇ ਗੁਰੂਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਬਾਹਰ ਤੋ ਲੈ ਕੇ ਗੁਰੂਦੁਆਰਾ ਸ਼੍ਰੀ ਫਤਿਹਗੜ ਸਾਹਿਬ ਤੱਕ ਸੜਕ ਦੇ ਨਾਲ ਨਾਲ ਸਫਾਈ ਕੀਤੀ ਗਈ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਕੌਂਸਲਰ ਤੇ ਸਾਬਕਾ ਚੇਅਰਮੈਨ ਗੁਲਸ਼ਨ ਰਾਏ ਬੋਬੀ,ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਖੇੜਾ ਦੇ ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ ਸ਼ਮਸ਼ੇਰ ਨਗਰ,ਸਾਬਕਾ ਜਿਲਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਸਰਪੰਚ ਜਗਦੀਪ ਸਿੰਘ ਨੰਬਰਦਾਰ,ਕੌਂਸਲਰ ਅਮਰਦੀਪ ਸਿੰਘ ਬੈਨੀਪਾਲ,ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ,ਗੁਰਸ਼ਰਨ ਸਿੰਘ ਬਿੱਟੂ,ਸਰਪੰਚ ਰਣਜੀਤ ਸਿੰਘ ਸੱਦੋਮਾਜਰਾ,ਸਰਪੰਚ ਅਮਰਿੰਦਰ ਸਿੰਘ ਲਾਲੀ,ਸਰਪੰਚ ਗੁਰਦੀਪ ਸਿੰਘ ਭੈਰੋਪੁਰ,ਸਰਪੰਚ ਰਾਜਵਿੰਦਰ ਸਿੰਘ ਲਾਡੀ,ਸਰਪੰਚ ਜਸਵਿੰਦਰ ਕੌਰ,ਪ੍ਰਗਟ ਸਿੰਘ ਬੱਬੂ,ਰਾਜਵੀਰ ਸਿੰਘ ਰਾਜਾ,ਮਾਸਟਰ ਰਵਿੰਦਰ ਸਿੰਘ ਹਰੀਪੁਰ ਤੇ ਹੋਰ ਇਲਾਕੇ ਦੇ ਸਰਪੰਚ,ਪੰਚ,ਕੌਂਸਲਰ ਤੇ ਹੋਰ ਸੰਗਤ ਹਾਜ਼ਰ ਸੀ